ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 102 ਕੁਇੰਟਲ ਕਣਕ ਦੀ ਸੇਵਾ ਕਰਵਾਈ - 102 ਕੁਇੰਟਲ ਕਣਕ ਦੀ ਸੇਵਾ ਕਰਵਾਈ
ਫ਼ਤਿਹਗੜ੍ਹ: ਜਲੰਧਰ ਨਿਵਾਸੀ ਕੁਲਬੀਰ ਸਿੰਘ ਨੇ ਐਤਵਾਰ ਨੂੰ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 102 ਕੁਇੰਟਲ ਕਣਕ ਦੀ ਸੇਵਾ ਕਰਵਾਈ। ਇਸ ਬਾਰੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕੁਲਵੰਤ ਸਿੰਘ ਮੰਨਣ ਨੇ ਦੱਸਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਮਨੁੱਖਤਾ ਦੀ ਸੇਵਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਲੋੜਵੰਦਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਜਿਸ ਵਿੱਚ ਸਮੇਂ-ਸਮੇਂ 'ਤੇ ਦਾਨੀ ਸੱਜਣਾਂ ਵੱਲੋਂ ਯੋਗਦਾਨ ਪਾਇਆ ਦਾ ਰਿਹਾ ਹੈ।