ਮਾਨਸਾ ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ - ਪੁਲਿਸ ਪ੍ਰਸ਼ਾਸਨ
ਮਾਨਸਾ: ਸ਼ਹਿਰ ਚੋਂ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਲੁੱਟ ਦੀਆਂ ਘਟਨਾਵਾਂ ਦੇ ਰੋਸ ਵਜੋਂ ਸ਼ਹਿਰ ਵਾਸੀਆਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦ ਹੀ ਇਨ੍ਹਾਂ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਪ੍ਰਸ਼ਾਸਨ ਦੇ ਖ਼ਿਲਾਫ਼ ਵੱਡਾ ਸੰਘਰਸ਼ ਕਰਨਗੇ। ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਲਗਾਤਾਰ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਹੁਤ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਗਿਆ ਹੈ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ।