ਅਦਾਕਾਰਾ ਸੋਨੀਆ ਮਾਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਟਰਸਾਈਕਲ ਰੈਲੀ ਦੀ ਕੀਤੀ ਅਗਵਾਈ - ਸੋਨੀਆ ਮਾਨ ਪਿੰਡ ਝਬੇਲਵਾਲੀ ਵਿਖੇ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਜਿਥੇ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਨੇ ਉਥੇ ਹੀ ਪੰਜਾਬ ਦੇ ਪਿੰਡਾਂ ਸ਼ਹਿਰਾਂ ’ਚ ਵੀ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਥੇ ਲੜੀ ਤਹਿਤ ਅਦਾਕਾਰ ਸੋਨੀਆ ਮਾਨ ਪਿੰਡ ਝਬੇਲਵਾਲੀ ਵਿਖੇ ਪਹੁੰਚੇ, ਜਿਥੇ ਉਹਨਾਂ ਨੇ ਖੇਤੀ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਇੱਕ ਮੋਟਰਸਾਈਕਲ ਰੈਲੀ ਵੀ ਕੱਢੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਦਿਖਾਉਣ ਲਈ ਮੋਟਰਸਾਈਕਲ ਰੈਲੀ ਕੱਢੀ ਹੈ ਕਿ ਪੰਜਾਬ ਦਾ ਹਰ ਨੌਜਵਾਨ ਕਿਸਾਨਾਂ ਦੇ ਨਾਲ ਹੈ ਤੇ ਇਹ ਸੰਘਰਸ਼ ਹੁਣ ਕਾਨੂੰਨ ਰੱਦ ਕਰਵਾਕੇ ਹੀ ਖ਼ਤਮ ਹੋਵੇਗਾ।