ਠੇਕਾ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ - ਸਰਕਾਰੀ ਵਿਭਾਗਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼
ਫਿਰੋਜ਼ਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੰਘਰਸ਼ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਆਪਣੇ ਬੋਲਾਂ ਤੋਂ ਭੱਜ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਉਸਦੀ ਤਰੀਕਾਂ ਨੂੰ ਵਧਾਈ ਜਾ ਰਹੀ ਹੈ ਅਤੇ ਸਰਕਾਰ ਆਪਣੇ ਬੋਲਾਂ ਤੋਂ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 30 ਮਾਰਚ ਨੂੰ ਜੇਕਰ ਸਰਕਾਰ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।