ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜਤਾਇਆ ਰੋਸ - ਸਰਕਾਰ ਖ਼ਿਲਾਫ਼
ਬਠਿੰਡਾ: ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਕਲੈਰੀਕਲ ਅਤੇ ਹੋਰ ਪੋਸਟਾਂ ’ਤੇ ਕੰਮ ਕਰਨ ਵਾਲੇ ਹੈਲਥ ਵਰਕਰਾਂ ਨੇ ਪਿਛਲੇ ਕਈ ਦਿਨਾਂ ਤੋਂ ਕਲਮ ਛੋੜ ਹੜਤਾਲ ਕਰ ਰੱਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਵਿਭਾਗ ਨੂੰ 2 ਹਿੱਸਿਆਂ ਵਿੱਚ ਵੰਡ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਤੋਂ ਰਾਇ ਮੰਗੀ ਗਈ ਹੈ ਕਿ ਉਹ ਕਿਹੜਾ ਵਿਭਾਗ ਜੁਆਇਨ ਕਰਨਾ ਚਾਹੁੰਦੇ ਹਨ ਉਸ ਵਿਭਾਗ ਨੂੰ ਉਹ ਤੁਰੰਤ ਜੁਆਇਨ ਕਰ ਲੈਣ।ਉਹਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣਾ ਫੈਸਲਾ ਵਾਪਲ ਲਵੇ ਨਹੀਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।