ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ - ਕਾਰਪੋਰੇਟ ਮਾਡਲ ਲਾਗੂ
ਰਾਏਕੋਟ: ਸਾਂਝਾ ਅਧਿਆਪਕ ਮੋਰਚਾ ਵੱਲੋਂ ਪ੍ਰਾਇਮਰੀ, ਮਿਡਲ, ਸੈਕੰਡਰੀ ਸਿੱਖਿਆ ਅਤੇ ਸਰਕਾਰੀ ਸਕੂਲਾਂ ਦੇ ਖਾਤਮੇ ਲਈ ਨਵੀਂ ਸਿੱਖਿਆ ਨੀਤੀ 2019 ਲਾਗੂ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵੱਲੋਂ 'ਕਲੱਸਟਰ ਅਤੇ ਕੰਪਲੈਕਸ ਸਕੂਲ' ਸਿਸਟਮ ਲਾਗੂ ਕਰਕੇ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਦੀਆਂ ਹਜ਼ਾਰਾਂ ਅਸਾਮੀਆਂ ਘਟਾਉਣ ਲਈ ਕਾਰਪੋਰੇਟ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਨਾ ਮੰਨਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।