ਸੁਰੇਸ਼ ਰੈਨਾ ਦੇ ਫੁੱਫੜ ਕਤਲ ਮਾਮਲੇ ‘ਚ 11ਵਾਂ ਮੁਲਜ਼ਮ ਕਾਬੂ - ਮੁਲਜ਼ਮ ਗ੍ਰਿਫਤਾਰ
ਪਿਛਲੇ ਸਾਲ ਸੁਰੇਸ਼ ਰੈਨਾ ਦੇ ਫੁੱਫੜ ਦਾ ਕੁਝ ਲੋਕਾਂ ਨੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸਦੇ ਚੱਲਦੇ ਹੀ ਪੁਲਿਸ ਨੇ ਗਿਆਰਵੇਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਇਸ ਕਤਲ ਕੇਸ ਦੇ ਵਿੱਚ ਕੁੱਲ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਾਕੀ ਦੇ ਫਰਾਰ 3 ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਕਤਲ ਤੋਂ ਬਾਅਦ ਸੁਰੇਸ਼ ਖੁਦ ਵੀ ਪੰਜਾਬ ਪਹੁੰਚੇ ਸਨ ਤੇ ਇਸ ਮਾਮਲੇ ਦੇ ਵਿੱਚ ਉਨ੍ਹਾਂ ਵੱਲੋਂ ਪੁਲਿਸ ਤੋਂ ਜਾਂਚ ਦੀ ਮੰਗ ਕਰ ਇਨਸਾਫ ਦੀ ਮੰਗ ਕੀਤੀ ਗਈ ਸੀ।