ਪੰਜਾਬ

punjab

ETV Bharat / videos

ਗੁਰਦਾਸਪੁਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ - ਗੁਰਦਾਸਪੁਰ ਕੋਰੋਨਾ ਮਾਮਲੇ

By

Published : Jun 25, 2020, 2:54 PM IST

ਗੁਰਦਾਸਪੁਰ: ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ 'ਚੋਂ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਇਨ੍ਹਾਂ 12 ਲੋਕਾਂ 'ਚ 9 ਪੁਲਿਸ ਕਰਮਚਾਰੀ ਸ਼ਾਮਲ ਹਨ ਜੋ ਫਿਲੌਰ ਵਿਖੇ ਪੁਲਿਸ ਟ੍ਰੇਨਿੰਗ ਕਰ ਰਹੇ ਹਨ ਤੇ ਗੁਰਦਾਸਪੁਰ ਨਾਲ ਸਬੰਧਤ ਹਨ। ਉਨ੍ਹਾਂ ਇਹ ਵੀ ਦੱਸਿਆ ਜ਼ਿਲ੍ਹੇ 'ਚੋਂ ਕੁੱਲ 12163 ਸ਼ੱਕੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਸਨ ਜਿਨ੍ਹਾਂ ਵਿਚੋਂ 11560 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਤੇ 200 ਮਰੀਜ਼ ਕੋਰੋਨਾ ਪੀੜਤ ਪਾਏ ਗਏ ਸਨ। ਜਿਨ੍ਹਾਂ 'ਚੋਂ 171 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਅਤੇ 26 ਕੋਰੋਨਾ ਮਰੀਜਾਂ ਦਾ ਇਲਾਜ ਵੱਖ ਵੱਖ ਥਾਵਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਘਰ ਰਹਿਣ ਅਤੇ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ABOUT THE AUTHOR

...view details