ਇਨਸਾਨੀਅਤ ਸ਼ਰਮਸਾਰ, 13 ਸਾਲਾਂ ਮਾਸੂਮ ਨਾਲ ਕੀਤਾ ਜਬਰਜਨਾਹ
ਕਸਬਾ ਆਦਮਪੁਰ ਦੇ ਪਿੰਡ ਸਾਰੋਵਾਦ ਵਿੱਚ 13 ਸਾਲਾਂ ਨਾਬਾਲਿਗ ਲੜਕੀ ਨਾਲ ਜਬਰਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲੜਕੀ ਦੀ ਹਾਲਤ ਖਰਾਬ ਹੋਣ ਕਰਕੇ ਉਸਨੂੰ ਤੁਰੰਤ ਹੀ ਹਸਪਤਾਲ ਚ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚਲ ਰਿਹਾ ਹੈ ਪੀੜਤ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਫਿਲਹਾਲ ਪੁਲਿਸ ਅਧਿਕਾਰੀ ਵੱਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸਦੀ ਭਾਲ ਕੀਤੀ ਜਾ ਰਹੀ ਹੈ।