ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਦੇ ਵਿਰੋਧ 'ਚ ਕੁੱਲ ਹਿੰਦ ਕਿਸਾਨ ਸਭਾ ਨੇ ਕੀਤਾ ਪ੍ਰਦਸ਼ਨ
ਹੁਸ਼ਿਆਰਪੁਰ: ਕੇਂਦਰ ਸਰਕਾਰ ਵਲੋ 1 ਅਕਤੂਬਰ ਤੋਂ ਝੋਨੇ ਦੀ ਖਰੀਦ ਨਾਂ ਕਰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਸੂਬੇ ਭਰ ਦੇ ਵਿੱਚ ਧਰਨੇ ਪ੍ਰਦਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਕੁੱਲ ਹਿੰਦ ਕਿਸਾਨ ਸਭਾ ਗੜ੍ਹਸ਼ੰਰਰ ਵਲੋਂ ਦਾਣਾ ਮੰਡੀ ਗੜ੍ਹਸ਼ੰਕਰ 'ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਰੋਸ਼ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕੁੱਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਨੇ ਕਿਹਾ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਨੀ ਚਾਹੀਦੀ ਹੈ ਕਿਉਂਕਿ ਮੰਡੀਆਂ ਦੇ ਵਿੱਚ ਪੁੱਖਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਖਤ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਜਲਦ ਨਾ ਕੀਤੀ ਗਈ ਤਾਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
Last Updated : Oct 3, 2021, 9:05 AM IST