ਬਰਨਾਲਾ 'ਚ ਕੋਰੋਨਾ ਦੇ 15 ਹੋਰ ਮਾਮਲੇ ਆਏ ਸਾਹਮਣੇ, ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 17 - ਬਰਨਾਲਾ ਵਿੱਚ ਕੋਰੋਨਾ ਵਾਇਰਸ ਕੇਸ
ਬਰਨਾਲਾ: ਜ਼ਿਲ੍ਹੇ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਸਬੰਧੀ 111 ਵਿਅਕਤੀਆਂ ਦੀ ਰਿਪੋਰਟ ਆਈ ਹੈ, ਜਿਸ ਵਿੱਚੋਂ 15 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਦੋਂਕਿ ਬਾਕੀਆਂ ਦੀ ਰਿਪੋਰਟ ਨੈਗੇਟਿਵ ਹੈ। ਬਰਨਾਲਾ ਵਿੱਚ ਹੁਣ ਤੱਕ ਕੁੱਲ 19 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਜਦੋਂਕਿ ਇੱਕ ਤੰਦਰੁਸਤ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਬਰਨਾਲਾ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 17 ਹੋ ਗਈ ਹੈ।