ਮੋਗਾ ਵਿੱਚ 16 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, ਜ਼ਿਲ੍ਹੇ ਵਿੱਚ 41 ਐਕਟਿਵ ਮਰੀਜ਼ - corona virus update
ਮੋਗਾ: ਸ਼ੁੱਕਰਵਾਰ ਨੂੰ ਮੋਗਾ ਜ਼ਿਲ੍ਹੇ ਵਿੱਚ 16 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਮੋਗਾ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 173 ਹੋ ਗਈ ਹੈ। ਇਨ੍ਹਾਂ ਵਿਚੋਂ 128 ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਹੁਣ ਜ਼ਿਲ੍ਹੇ ਵਿੱਚ 41 ਐਕਟਿਵ ਮਰੀਜ਼ ਹਨ। ਇਸ ਦੀ ਜਾਣਕਾਰੀ ਡਾ. ਜਸਵੰਤ ਸਿੰਘ ਨੇ ਦਿੱਤੀ। ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਕੋਰੋਨਾ ਮਰੀਜ਼ਾਂ ਦੀ ਮੌਤ ਗਈ ਹੈ। ਐਕਟਿਵ ਕੋਰੋਨਾ ਮਰੀਜ਼ਾਂ ਵਿੱਚੋਂ 31 ਮਰੀਜ਼ਾਂ ਨੂੰ ਹੋਮ ਕੁਆਰੰਟੀਨ ਕੀਤਾ ਹੋਇਆ ਹੈ ਤੇ 7 ਮਰੀਜ਼ਾਂ ਦਾ ਹਸਪਤਾਲ ਇਲਾਜ ਚੱਲ ਰਿਹਾ ਹੈ ਬਾਕੀ 3 ਮਰੀਜ਼ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਹਨ।