ਛੇੜਛਾੜ ਤੋਂ ਪਰੇਸ਼ਾਨ ਹੋ ਕੇ 16 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ - ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ
ਗੁਰਦਾਸਪੁਰ: ਜ਼ਿਲ੍ਹੇ ਦੇ ਹਲਕਾ ਦੀਨਾਨਗਰ ਦੇ ਇੱਕ ਪਿੰਡ ਚ ਰਹਿਣ ਵਾਲੀ ਇੱਕ 16 ਸਾਲਾ ਨਾਬਾਲਿਗ ਲੜਕੀ ਨੇ ਛੇੜਛਾੜ ਤੋਂ ਪਰੇਸ਼ਾਨ ਹੋ ਕੇ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਇੱਕ ਮੁੰਡਾ ਤੰਗ ਪਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਧੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਮਾਮਲੇ ਸਬੰਧੀ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।