1984: ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦਾਂ ਲਈ ਹੋਵੇਗੀ ਅਰਦਾਸ - ਸ੍ਰੀ ਅਕਾਲ ਤਖ਼ਤ ਸਾਹਿਬ
ਅੰਮ੍ਰਿਤਸਰ: ਜੂਨ 1984 ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫ਼ੌਜ ਦੇ ਹਮਲੇ ਨੂੰ 36 ਵਰ੍ਹੇ ਪੂਰੇ ਹੋਣ ਜਾ ਰਹੇ ਹਨ। ਦੱਸ ਦਈਏ ਹਰ ਸਾਲ 6 ਜੂਨ ਨੂੰ ਪ੍ਰੈਸ ਕਾਨਫਰੰਸ ਕਰਕੇ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਬਾਰੇ ਗੱਲਬਾਤ ਕਰਦਿਆਂ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਖੇ ਹੋਈ ਮੀਟਿੰਗ 'ਚ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਬਾਰ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ 5 ਜੂਨ ਨੂੰ ਘੱਟ ਤੋਂ ਘੱਟ ਸੰਗਤ ਦੇ ਨਾਲ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਹੋਇਆਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦਾਂ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਵੀ ਬਹੁਤ ਜ਼ਰੂਰੀ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨਾਲ ਜਾਣੂੰ ਕਰਵਾਉਣ ਲਈ ਬਹੁਤ ਹੀ ਥੋੜੀ ਸੰਗਤ ਦੀ ਸਮੂਲਿਆ ਦੇ ਨਾਲ ਇਸ ਮਾਰਚ ਨੂੰ ਪੂਰਾ ਕੀਤਾ ਜਾਵੇਗਾ।