ਨਾਜਾਇਜ਼ ਅਸਲੇ ਸਮੇਤ 2 ਮੁਲਜ਼ਮ ਕਾਬੂ - Ludhiana crime news
ਲੁਧਿਆਣਾ: ਪੰਜਾਬ ਅੰਦਰ ਲੁੱਟ-ਖੋਹ ਦੀਆਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਕਾਂਚਾ ਗੈਂਗ ਦੇ ਦੋ ਮੈਂਬਰਾਂ ਨੂੰ ਖੰਨਾ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕਾਂਚਾ ਗੈਂਗ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਮੁਲਜ਼ਮ ਪੰਜਾਬ ਅੰਦਰ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ਾ ਕਰਨ ਦੇ ਆਦੀ ਸਨ ਅਤੇ ਉਨ੍ਹਾਂ ਖਿਲਾਫ਼ ਲੜਾਈ ਝਗੜੇ ਦੇ ਪਹਿਲਾਂ ਵੀ ਮਾਮਲੇ ਦਰਜ ਸਨ। ਇਸਦੇ ਨਾਲ ਜੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮਾਮਲੇ ਦੀ ਤੈਅ ਤੱਕ ਜਾਣ ਲਈ ਜਾਂਚ ਕੀਤੀ ਜਾ ਰਹੀ ਹੈ।