ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ - ਮੁਲਜ਼ਮ ਗ੍ਰਿਫਤਾਰ
ਰੂਪਨਗਰ: ਜ਼ਿਲ੍ਹੇ ’ਚ ਪੁਲਿਸ (Police) ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ ਜਿਸਦੇ ਚੱਲਦੇ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਕਾਬੂ ਕੀਤੇ ਮੁਲਜ਼ਮਾਂ ਤੋਂ 22 ਗ੍ਰਾਮ ਹੈਰੋਇਨ ਬਰਾਮਦ (Heroin seized) ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋਂ ਕਾਫੀ ਸਮੇਂ ਤੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਹੁਣ ਨਾਕੇ ਦੌਰਾਨ ਮੁਲਜ਼ਮਾਂ ਨੂੰ ਨਸ਼ੇ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ (Court) ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।