ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮ ਕਾਬੂ - ਬਸਤੀ ਬਾਵਾ ਖੇਲ
ਜਲੰਧਰ: ਬਸਤੀ ਬਾਵਾ ਖੇਲ ਦੀ ਪੁਲਿਸ ਨੇ 2 ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਚੋਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਿਰਲੇਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਏ.ਐੱ.ਆਈ. (ASI) ਕੁਲਵਿੰਦਰ ਸਿੰਘ ਸਮੇਤ ਪੁਲਿਸ (POLICE) ਪਾਰਟੀ ਗਸ਼ਤ ‘ਤੇ ਸੀ। ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਲੰਧਰ ਦੇ ਜੇ.ਪੀ. ਨਗਰ (JP NAGAR) ਦੀ ਮਾਰਕੀਟ (Market) ਵਿੱਚ 2 ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਹਨ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁੁਲਿਸ (POLICE) ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਮੁਤਾਬਿਕ ਇਹ ਦੋਵੇਂ ਮੁਲਜ਼ਮ ਥੋੜ੍ਹਾ ਸਮਾਂ ਪਹਿਲਾਂ ਵੀ ਜ਼ੇਲ੍ਹ (JAIL) ਤੋਂ ਬਾਹਰ ਆਏ ਹਨ।