ਸੱਟੇਬਾਜ਼ੀ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਨਕਦੀ ਬਰਾਮਦ - 2 arrested for betting
ਜਲੰਧਰ ਵਿੱਚ ਪੁਲਿਸ ਵੱਲੋਂ ਦੋ ਸੱਟੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਬਾਰੇ ਦੱਸਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਸ਼ਹਿਰ ਦੇ ਅੱਡਾ ਹੁਸ਼ਿਆਰਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੋਹਾਂ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ, ਜਗਦੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਇੱਕ ਸਾਥੀ ਜੱਸੀ ਦੀ ਭਾਲ ਜਾਰੀ ਹੈ ਜੋ ਕਿ ਛਾਪੇਮਾਰੀ ਦੌਰਾਨ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਚੋਂ ਇੱਕ ਨੌਜਵਾਨ ਗੈਰ-ਕਾਨੂੰਨੀ ਤਰੀਕੇ ਨਾਲ ਦੜਾ ਸੱਟਾ ਲਾਉਂਦੇ ਸਨ। ਗ੍ਰਿਫ਼ਤਾਰੀ ਮੌਕੇ ਪੁਲਿਸ ਨੇ ਮੁਲਜ਼ਮਾਂ ਕੋਲੋਂ 7200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।