ਗ਼ੈਰ ਕਾਨੂੰਨੀ ਢੰਗ ਨਾਲ ਖੈਰ ਦੇ ਦਰੱਖਤਾਂ ਦੀ ਕਟਾਈ ਕਰਨ ਦੇ ਦੋਸ਼ 'ਚ 2 ਕਾਬੂ - ਖੈਰ ਦੇ ਦਰੱਖਤਾਂ ਦੀ ਕਟਾਈ ਕਰਨ ਵਾਲੇ ਕਾਬੂ
ਹੁਸ਼ਿਆਰਪੁਰ: ਥਾਣਾ ਹਾਜੀਪੁਰ ਪੁਲਿਸ ਨੇ ਜੰਗਲਾਤ ਵਿਭਾਗ ਦੀ ਮਦਦ ਨਾਲ 2 ਵਿਅਕਤੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਖੈਰ ਦੇ ਦਰੱਖਤਾਂ ਦੀ ਕਟਾਈ ਕਰਨ ਦੇ ਦੋਸ਼ 'ਚ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੇ ਅਧਿਕਾਰੀ ਅਮਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੀਟ ਇੰਚਾਰਜ ਗਾਰਡ ਪਰਮਜੀਤ ਸਿੰਘ, ਵਣ ਗਾਰਡ ਸੰਤੋਸ਼ ਕੁਮਾਰ ਅਤੇ ਵਣ ਗਾਰਡ ਸੂਰਜਪਾਲ ਸਿੰਘ ਨਾਲ ਜੰਗਲ 'ਚ ਗਸ਼ਤ ਕਰ ਰਹੇ ਸਨ ਇਸੇ ਦੌਰਾਨ ਉਨ੍ਹਾਂ ਦੇਖਿਆ ਕਿ ਦੋ ਵਿਅਕਤੀ ਖੈਰ ਦੇ ਦਰੱਖਤਾਂ ਦੀ ਕਟਾਈ ਕਰ ਰਹੇ ਸਨ ਜਿਨ੍ਹਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ। ਮਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਅਤੇ ਸੁੱਖਾ ਵਜੋਂ ਹੋਈ ਹੈ।
TAGGED:
Khair trees