ਪੰਜਾਬ ਪੁਲਿਸ ਦੇ ਹੱਥੀਂ ਚੜ੍ਹੇ ਯੂ ਟਿਊਬ ਤੋਂ ਨਕਲੀ ਨੋਟ ਬਣਾਉਣ ਵਾਲੇ ਵਿਅਕਤੀ - ਨਕਲੀ ਨੋਟ ਸਮੇਤ ਕਾਬੂ
ਪੁਲਿਸ ਨੇ ਨਕਲੀ ਨੋਟਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 66,200 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਇਸ 'ਤੇ ਜਾਣਕਾਰੀ ਦਿੰਦੇ ਹੋਏ ਐੱਸਪੀਡੀ ਰਵਿੰਦਰ ਪਾਲ ਸੰਧੂ ਨੇ ਦੱਸਿਆ ਕਿ ਥਾਣਾ ਭੋਗਪੁਰ ਦੇ ਪ੍ਰਭਾਵੀ ਸਬ ਇੰਸਪੈਕਟਰ ਜਨਰਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਜੀਟੀ ਰੋਡ ਭੋਗਪੁਰ ਵਿਖੇ ਨਾਕਾਬੰਦੀ ਕੀਤੀ ਗਈ ਸੀ, ਇਸ ਦੌਰਾਨ ਪੁਲਿਸ ਪਾਰਟੀ ਨੇ ਇੱਕ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਜੋ ਜਲੰਧਰ ਵੱਲ ਆ ਰਹੇ ਸਨ। ਪੁਲਿਸ ਵੱਲੋਂ ਜਦੋਂ ਇਨ੍ਹਾਂ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਤਾਂ ਨਕਲੀ ਕਰੰਸੀ ਬਰਾਮਦ ਕੀਤੀ ਗਈ। ਇਹ ਵਿਅਕਤੀ ਯੂ ਟਿਊਬ ਤੋਂ ਨਕਲੀ ਨੋਟ ਬਣਾਉਣ ਦੀ ਵੀਡੀਓ ਵੇਖ ਕੇ ਨਕਲੀ ਨੋਟ ਬਣਾਉਂਦੇ ਸਨ।