ਨਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਤਸਕਰ ਚੜੇ ਪੁਲਿਸ ਅੜਿੱਕੇ - online punjabi khabran
ਬਠਿੰਡਾ ਪੁਲਿਸ ਨੇ ਨਾਕੇਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਨਾਜਾਇਜ਼ ਸ਼ਰਾਬ ਅਤੇ ਮੇਡੀਕਲ ਨਸ਼ਾ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੌੜ ਖ਼ੁਰਦ 'ਚ ਨਾਕੇਬੰਦੀ ਦੌਰਾਨ ਇੱਕ ਟਾਟਾ ਐੱਸ ਗੱਡੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਕੀਤੀ ਗਈ, ਜਿਸ ਵਿੱਚੋਂ 50 ਪੇਟੀਆਂ ਸ਼ਰਾਬ ਅਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ। ਪੁਲਿਸ ਨੇ ਇਸ ਮਾਮਲੇ 'ਚ ਮੱਖਣ ਸਿੰਘ ਅਤੇ ਪ੍ਰਗਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।