ਰਾਤ ਨੂੰ ਬੇਵਜ੍ਹਾ ਬਾਹਰ ਘੁੰਮਣ ਵਾਲਿਆਂ ਵਿਰੁੱਧ ਪੁਲਿਸ ਹੋਈ ਸਖ਼ਤ - ਕਰਫ਼ਿਊ ਉਲੰਘਣਾ ਦਾ ਮਾਮਲਾ
ਤਲਵੰਡੀ ਸਾਬੋ: ਕੋਰੋਨਾ ਮਹਾਂਮਾਰੀ ਕਾਰਣ ਸੂਬੇ ਵਿੱਚ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਖਤੀ ਵਰਤਣ ਦੇ ਦਿੱਤੇ ਨਿਰਦੇਸ਼ਾਂ ਮਗਰੋਂ ਤਲਵੰਡੀ ਸਾਬੋ ਦੀ ਪੁਲਿਸ ਵੀ ਸਖ਼ਤ ਨਜ਼ਰ ਆ ਰਹੀ ਹੈ। ਤਲਵੰਡੀ ਸਾਬੋ ਪੁਲਿਸ ਨੇ ਬੀਤੀ ਦੇਰ ਰਾਤ ਬਿਨਾਂ ਕੰਮ ਤੋਂ ਸੜਕਾਂ 'ਤੇ ਘੁੰਮ ਰਹੇ ਵਿਅਕਤੀਆਂ ਖਿਲਾਫ ਕਰਫ਼ਿਊ ਦੀ ਉਲੰਘਣਾ ਕਰਨ ਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਹਿਤ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੰਮ ਧੰਦੇ ਰਾਤ 10 ਵਜੇ ਤੋਂ ਪਹਿਲਾਂ ਹੀ ਨਿਬੇੜ ਲਏ ਜਾਣ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਰਾਤ ਨੂੰ ਬਾਹਰ ਨਾ ਨਿਕਲਣ।