ਸੱਚਖੰਡ ਸ੍ਰੀ ਹਜ਼ੂਰ ਸਾਹਿਬ ਫਸੇ ਸ਼ਰਧਾਲੂਆਂ ਦੀ 2 ਬੱਸਾਂ ਪੁੱਜੀਆਂ ਅੰਮ੍ਰਿਤਸਰ - Amritsar news in punjabi
ਅੰਮ੍ਰਿਤਸਰ: ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੱਖ-ਵੱਖ ਥਾਵਾਂ ਤੋਂ ਨਤਮਸਤਕ ਹੋਣ ਲਈ ਆਈ ਸੰਗਤ ਲੌਕਡਾਊਨ ਕਾਰਨ ਉੱਥੇ ਹੀ ਫਸ ਕੇ ਰਹਿ ਗਈ ਸੀ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉਨ੍ਹਾਂ ਸ਼ਰਧਾਲੂਆਂ ਨੂੰ ਮੁੜ ਵਾਪਿਸ ਲਿਆਉਣ ਲਈ ਪੰਜਾਬ ਤੋਂ ਬੱਸਾਂ ਭੇਜੀਆਂ ਸਨ ਜਿਨ੍ਹਾਂ 'ਚੋਂ 2 ਬੱਸਾਂ ਸ਼ਹਿਰ ਪੁੱਜ ਗਈਆਂ ਹਨ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨੂੰ ਲੈਣ ਗਈਆਂ ਬੱਸਾਂ 'ਚੋਂ 2 ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਪੁੱਜੀਆਂ ਹਨ। ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਜਾਂਚ ਕਰਵਾਈ ਜਾ ਰਹੀ ਹੈ।