ਸ੍ਰੀ ਅਕਾਲ ਤਖ਼ਤ ਸਹਿਬ ਦੀ ਸਰਪ੍ਰਸਤੀ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 2 ਰੋਜ਼ਾ ਗੁਰਮਤਿ ਕੈਂਪ ਸ਼ੁਰੂ - ਐਸਜੀਪੀਸੀ
ਬਠਿੰਡਾ :ਸਿੱਖ ਨੌਜਵਾਨਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਹੈ। ਇਸ ਬਾਰੇ ਦੱਸਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਗੁਰਮਤਿ ਕੈਂਪ ਨੌਜਵਾਨਾਂ ਨੂੰ ਸਿੱਖ ਕੌਮ ਦੇ ਇਤਿਹਾਸ ਤੇ ਸਭਿਆਚਾਰ ਨਾਲ ਜੋੜਨ ਲਈ ਲਗਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਜਿੱਥੇ ਸੂਬੇ ਅੰਦਰ ਹਰ ਮਹੀਨੇ ਅਜਿਹੇ ਕੈਂਪ ਲਾਏ ਜਾਣਗੇ ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਵਿੱਚ ਵੀ ਅਜਿਹੇ ਕੈਂਪ ਲਗਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।