ਨਸ਼ੀਲੀਆਂ ਗੋਲੀਆਂ ਤੇ 16 ਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ - ਨਸ਼ੀਲੀ ਗੋਲੀਆਂ ਤੇ 16 ਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
ਫਿਰੋਜ਼ਪੁਰ : ਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ੀਰਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਰੇ ਦੱਸਦੇ ਹੋਏ ਥਾਣਾ ਸਿਟੀ ਦੇ ਐਸਐਚਓ ਮੋਹਿਤ ਧਵਨ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੱਖੂ ਤੋਂ ਆ ਰਹੇ 2 ਲੋਕਾਂ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 100 ਨਸ਼ੀਲੀ ਗੋਲੀਆਂ ਤੇ 16 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਤੇ ਜਵਾਲਾ ਸਿੰਘ ਵਜੋਂ ਹੋਈ ਹੈ ਅਤੇ ਦੋਵੇਂ ਮੁਲਜ਼ਮ ਨਸ਼ਾ ਤਸਕਰੀ ਕਰਦੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।