ਨਾਜਾਇਜ਼ ਸ਼ਰਾਬ ਦੀ ਭੱਠੀ ਤੋਂ 10 ਹਜ਼ਾਰ ਲੀਟਰ ਲਾਹਣ ਬਰਾਮਦ - ਨਾਜਾਇਜ਼ ਸ਼ਰਾਬ
ਅੰਮ੍ਰਿਤਸਰ: ਅਟਾਰੀ ਹਲਕੇ ‘ਚ ਪੈਂਦੇ ਪਿੰਡ ਹੁਸ਼ਿਆਰ ਮੰਗਲ ‘ਚ ਚੱਲ ਰਹੀ ਨਾਜਾਇਜ਼ ਸ਼ਰਾਬ (Illicit alcohol) ਦੀ ਭੱਠੀ ਸਮੇਤ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਧਾ ਸਿੰਘ ਤੇ ਦਵਿੰਦਰ ਸਿੰਘ ਵਜੋਂ ਹੋਈ ਹੈ। ਇਸ ਨਾਜਾਇਜ਼ ਸ਼ਰਾਬ (Illicit alcohol) ਦੀ ਭੱਠੀ ਤੋਂ ਪੁਲਿਸ ਨੇ 10 ਹਜ਼ਾਰ ਲੀਟਰ ਦੇ ਕਰੀਬ ਲਾਹਣ ਬਾਰਮਦ ਕੀਤਾ ਗਿਆ ਹੈ। ਇਸ ਮੌਕੇ ਐੱਸ.ਐੱਚ.ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ (Police) ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਹੋ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।