ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ 'ਤੇ ਸਮੁੱਚੇ ਪੰਜਾਬ 'ਚ 2 ਘੰਟਿਆਂ ਲਈ ਸੜਕਾਂ ਜਾਮ - 2 ਘੰਟਿਆਂ ਲਈ ਸੜਕਾਂ ਜਾਮ
ਬਠਿੰਡਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਿੱਖਿਆ ਅਦਾਰੇ ਬੰਦ ਕਰਨ ਦੇ ਲਏ ਗਏ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੋਂ ਬਾਅਦ ਸਮੁੱਚੇ ਪੰਜਾਬ ਵਿੱਚ 2 ਘੰਟਿਆਂ ਲਈ ਸੜਕਾਂ ਜਾਮ ਕੀਤੀਆਂ ਗਈਆਂ। ਬਠਿੰਡਾ ਸ੍ਰੀ ਤਲਵੰਡੀ ਸਾਬੋ ਸਾਹਿਬ ਦੇ ਪਿੰਡ ਭਾਗੀਵਾਂਦਰ ਵਿਖੇ ਵੱਡੀ ਗਿਣਤੀ ਵਿਖੇ ਇਕੱਠੇ ਹੋਏ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਬੱਚਿਆਂ ਨੂੰ ਸਿੱਖਿਅਤ ਹੋਣ ਤੋਂ ਰੋਕਣ ਲਈ ਅਜਿਹੇ ਫ਼ਰਮਾਨ ਜਾਰੀ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ-ਵੱਡੇ ਇਕੱਠ ਕਰਨ ਦੀ ਚੋਣ ਕਮਿਸ਼ਨ ਵੱਲੋਂ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਸਕੂਲ ਕਿਉਂ ਨਹੀਂ ਖੋਲ੍ਹੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜੇ ਆਉਂਦੇ ਦਿਨਾਂ ਵਿੱਚ ਸਰਕਾਰ ਨੇ ਕਿਹੜੇ ਨਵੇਂ ਸਕੂਲ ਨਾ ਖੋਲ੍ਹੇ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨਗੇ।