ਮਾਨਸਾ ਵਿੱਚ 2 ਹੋਰ ਕੋਵਿਡ -19 ਪੌਜ਼ੀਟਿਵ ਮਾਮਲੇ ਆਏ ਸਾਹਮਣੇ
ਮਾਨਸਾ: ਜ਼ਿਲ੍ਹੇ ਦੇ ਕਸਬਾ ਬੁਢਲਾਡਾ ਚੋਂ ਤਬਲੀਗੀ ਜਮਾਤ ਚੋਂ ਆਏ 5 ਲੋਕਾਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਤੇ ਫਿਰ ਇਨ੍ਹਾਂ ਦੇ ਸੰਪਰਕ ਵਿੱਚ ਆਏ 6 ਲੋਕਾਂ ਦੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 11 ਹੋ ਗਈ ਸੀ। 2 ਲੋਕਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 9 ਰਹਿਣ ਨਾਲ ਕੁਝ ਰਾਹਤ ਮਿਲੀ ਸੀ ਕਿ, ਅੱਜ ਫਿਰ ਬੁੱਢਲਾਡਾ ਦੇ 2 ਹੋਰ ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਇਸ ਨਾਲ ਮਰੀਜ਼ਾਂ ਦੀ ਗਿਣਤੀ ਫਿਰ 11 ਹੋ ਚੁੱਕੀ ਹੈ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।