ਮਾਨਸਾ 'ਚ ਕੋਰੋਨਾ ਦੇ 2 ਹੋਰ ਮਰੀਜ਼ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 19 - ਮਾਨਸਾ ਕੋਰੋਨਾ ਵਾਇਰਸ ਦੇ ਮਾਮਲੇ
ਮਾਨਸਾ: ਜ਼ਿਲ੍ਹੇ ਵਿੱਚ ਕੋਰੋਨਾ ਦੇ 2 ਹੋਰ ਨਵੇਂ ਪੌਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਇੱਕ ਮਹਿਲਾ ਅਤੇ ਇੱਕ ਪੁਰਸ਼ ਸ਼ਾਮਲ ਹੈ। ਮਾਨਸਾ ਜ਼ਿਲ੍ਹੇ 'ਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦਾ ਅੰਕੜਾ 19 ਹੋ ਚੁੱਕਿਆ ਹੈ, ਜਦੋਂ ਕਿ 4 ਮਰੀਜ਼ਾਂ ਨੂੰ ਠੀਕ ਹੋਣ 'ਤੇ ਛੁੱਟੀ ਹੋ ਚੁੱਕੀ ਹੈ ਅਤੇ ਹੁਣ ਸਿਵਲ ਹਸਪਤਾਲ ਦੇ ਵਿੱਚ 15 ਕੋਰੋਨਾ ਪੌਜ਼ੀਟਿਵ ਮਰੀਜ਼ ਇਲਾਜ ਅਧੀਨ ਹਨ।