2 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਘੇਰੇਗਾ ਧਰਮਸੋਤ ਦਾ ਘਰ - ਸ਼੍ਰੋਮਣੀ ਅਕਾਲੀ
ਪਟਿਆਲਾ: 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਵੱਲੋਂ ਮੰਤਰੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਪਰ ਫਿਰ ਵੀ ਸਾਰੀਆਂ ਵਿਰੋਧੀ ਪਾਰਟੀਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਧਰਮਸੋਤ ਦੇ ਅਸਤੀਫੇ ਦੇ ਨਾਲ-ਨਾਲ ਸੀ.ਬੀ.ਆਈ ਜਾਂਚ ਦੀ ਮੰਗ ਕਰ ਰਹੀਆਂ ਹਨ, ਜਿਸ ਦੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਾਬੂ ਕਬੀਰ ਦਾਸ, ਹਰੀ ਸਿੰਘ ਨੇ ਦੱਸਿਆ ਕਿ 2 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋਂ 64 ਕਰੋੜ ਰੁਪਏ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਇਕ ਵਿਸ਼ਾਲ ਰੈਲੀ ਨਾਭਾ ਦੇ ਪਟਿਆਲਾ ਗੇਂਟ ਕਰਨ ਉਪਰੰਤ ਮੰਤਰੀ ਧਰਮਸੋਤ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।