ਕੋਰੋਨਾ ਨੇ ਸਰਕਾਰੀ ਸਕੂਲ ‘ਚ ਮਚਾਇਆ ਹੜਕੰਪ - ਸਕੂਲ 14 ਦਿਨ੍ਹਾਂ ਦੇ ਲਈ ਬੰਦ
ਪਠਾਨਕੋਟ: ਸੂਬੇ ਵਿੱਚ ਸਕੂਲਾਂ ਖੁੱਲ੍ਹਣ ਤੋਂ ਬਾਅਦ ਸਕੂਲਾਂ ਉੱਪਰ ਕੋਰੋਨਾ (corona) ਦਾ ਖਤਰਾ ਮੰਡਰਾਉਂਦਾ ਵਿਖਾਈ ਦੇ ਰਿਹਾ ਹੈ। ਲਗਾਤਾਰ ਵੱਖ ਵੱਖ ਥਾਵਾਂ ਤੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (students corona positive) ਆ ਰਹੀ ਹੈ। ਪਠਾਨਕੋਟ ਦੇ ਲਮੀਨੀ ਸਰਕਾਰੀ ਸਕੂਲ ਦੇ 2 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਵਿਦਿਆਰਥੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਨੂੰ 14 ਦਿਨ੍ਹਾਂ ਦੇ ਲਈ ਬੰਦ ਕਰ ਦਿੱਤਾ ਗਿਆ ਹੈ। ਇਸਦੇ ਨਾਲ 82 ਹੋਰ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਹਨ ਜਿੰਨ੍ਹਾਂ ਦੀ ਟੈਸਟ ਰਿਪੋਰਟ ਆਉਣੀ ਅਜੇ ਬਾਕੀ ਹੈ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਵੀ ਸਕੂਲ ਦੇ 2 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ ਜਿਸ ਕਰਕੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।