ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ 2 ਨੌਜਵਾਨ ਕਾਬੂ - ਹੁਸਨਰ ਦੀ ਵਿਵਾਦਤ ਜ਼ਮੀਨ
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਹੁਸਨਰ ਦੀ ਵਿਵਾਦਤ ਜ਼ਮੀਨ ਉੱਤੇ ਕੇਸਰੀ ਝੰਡਾ ਜਿਸ 'ਤੇ ਸਕੈਚ ਨਾਲ ਖਾਲਿਸਤਾਨ ਲਿਖਿਆ ਹੋਇਆ ਸੀ, ਨੂੰ ਚੜ੍ਹਾਉਣ ਵਾਲੇ ਦੋ ਵਿਅਕਤੀਆਂ ਨੂੰ ਗਿੱਦੜਬਾਹਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਐਸਪੀਡੀ ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਉਨ੍ਹਾਂ ਪਿੰਡ ਹੁਸਨਰ ਦੇ ਜਸਵੀਰ ਸਿੰਘ ਅਤੇ ਰਾਜਵੀਰ ਸਿੰਘ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨਾਲ ਹੋਰ ਕਿੰਨੇ ਵਿਅਕਤੀ ਸਨ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਵਾਦਤ ਜ਼ਮੀਨ 'ਤੇ ਝੰਡਾ ਲਹਿਰਾਉਣ ਦਾ ਮਕਸਦ ਜ਼ਮੀਨ 'ਤੇ ਕਬਜ਼ਾ ਕਰਨਾ ਵੀ ਹੋ ਸਕਦਾ ਹੈ। ਉਕਤ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।