ਪਟਿਆਲਾ ਵਿੱਚ ਕੋਰੋਨਾ ਦੇ 20 ਮਾਮਲੇ ਆਏ ਪੌਜ਼ੀਟਿਵ - ਮਿਸ਼ਨ ਫਤਿਹ
ਪਟਿਆਲਾ: ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਟਿਆਲਾ ਵਿੱਚ ਅੱਜ ਕੋਰੋਨਾ ਵਾਇਰਸ ਦੇ ਕਰੀਬ 20 ਮਾਮਲੇ ਪੌਜ਼ੀਟਿਵ ਪਾਏ ਗਏ ਹਨ। ਜਿਸ ਦੇ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 236 ਹੋ ਗਈ ਹੈ। ਰਾਜਿੰਦਰਾ ਹਸਤਪਾਲ ਦੇ ਮੈਡੀਕਲ ਸੁਪਰਡੈਂਟ ਦਫਤਰ ਦੇ 6 ਮੁਲਾਜ਼ਮਾਂ ਵਿੱਚ ਵੀ ਕੋਵਿਡ 19 ਦੀ ਪੁਸ਼ਟੀ ਹੋਈ ਹੈ। ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 18196 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ 236 ਮਰੀਜ਼ ਪੌਜ਼ੀਟਿਵ, 16,688 ਨੈਗਟਿਵ ਅਤੇ 1243 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜ਼ੀਟਿਵ ਕੇਸਾਂ ਵਿੱਚੋਂ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 138 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 93 ਹੈ।