ਕਪੂਰਥਲਾ: 21 ਕੋਰੋਨਾ ਪੌਜ਼ੀਟਿਵ ਲੋਕ ਹੋਏ ਠੀਕ, ਪਰਤੇ ਆਪਣੇ ਘਰ - ਕਪੂਰਥਲਾ
ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਵਿੱਚ 21 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਠੀਕ ਹੋਣ ਤੋ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਆਪਣੇ ਘਰ ਵਾਪਸ ਭੇਜ ਦਿੱਤਾ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਉਨ੍ਹਾਂ ਦੇ ਮਨੋਬਲ ਨੂੰ ਵਧਾਉਦਿਆਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ। ਜਦ ਮਰੀਜ਼ ਹਸਪਤਾਲ ਤੋਂ ਬਾਹਰ ਆਏ ਤਾਂ ਉਨ੍ਹਾਂ 'ਤੇ ਡ੍ਰੋਨ ਹੈਲੀਕਾਪਟਰ ਨਾਲ ਫੁੱਲਾਂ ਨਾਲ ਵਰਖਾ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਰਾਣਾ ਗੁਰਜੀਤ ਸਿੰਘ ਨਾਲ ਵੀਡੀਓ ਕਾਨਫਰੰਸਿੰਗ ਵੀ ਕੀਤੀ ਤੇ ਮਰੀਜ਼ ਨਾਲ ਗੱਲਬਾਤ ਵੀ ਕੀਤੀ।