ਫ਼ਤਿਹਗੜ੍ਹ ਸਾਹਿਬ ਵਿੱਚ 21 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ - corona patients
ਸ੍ਰੀ ਫ਼ਤਿਹਗੜ੍ਹ ਸਾਹਿਬ: ਸੋਮਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ 5 ਮੁਲਾਜ਼ਮਾਂ ਸਣੇ 21 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਐਨ ਕੇ ਅਗਰਵਾਲ ਨੇ ਦਿੱਤੀ। ਸਿਵਲ ਸਰਜਨ ਐਨ.ਕੇ ਅਗਰਵਾਲ ਨੇ ਦੱਸਿਆ ਕਿ ਜਿਹੜੇ 5 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਆਏ ਹਨ ਉਹ ਥਾਣਾ ਮੂਲੇਪੁਰ ਦੇ ਹਨ। ਸਿਹਤ ਵਿਭਾਗ ਨੇ ਥਾਣਾ ਮੂਲੇਪੁਰ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 12303 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿੱਚੋਂ 166 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ ਅਤੇ ਬਾਕਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 44 ਵਿਅਕਤੀ ਅਜੇ ਇਲਾਜ ਅਧੀਨ ਹਨ।