ਗੜ੍ਹਸ਼ੰਕਰ ਵਿਖੇ ਮਨਾਇਆ ਗਿਆ 26 ਜਨਵਰੀ ਗਣਤੰਤਰ ਦਿਵਸ - 26 ਜਨਵਰੀ ਗਣਤੰਤਰ ਦਿਵਸ
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ 26 ਜਨਵਰੀ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਗਣਤੰਤਰ ਦਿਵਸ ਮੌਕੇ ਐੱਸਡੀਐੱਮ ਗੜ੍ਹਸ਼ੰਕਰ ਅਰਵਿੰਦ ਕੁਮਾਰ ਗੁਪਤਾ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਮੂਹ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਐੱਸਡੀਐੱਮ ਵੱਲੋਂ ਵੱਖ-ਵੱਖ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵਿਚੋਂ ਬੈਂਡ ਪਾਸਟ ਅਤੇ ਰਾਸ਼ਟਰੀਆ ਗੀਤ ਗਾਏ ਗਏ।