ਪੰਜਾਬ

punjab

By

Published : May 4, 2020, 12:46 PM IST

ETV Bharat / videos

ਫ਼ਿਰੋਜ਼ਪੁਰ 'ਚ 27 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ, 528 ਦੀ ਰਿਪੋਰਟ ਆਈ ਨੈਗੇਟਿਵ

ਫ਼ਿਰੋਜ਼ਪੁਰ: ਸ਼ਹਿਰ ਦੇ ਵਿੱਚ 27 ਐਕਟਿਵ ਕੇਸ ਤੇ 528 ਕੋਰੋਨਾ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਜਾਣਕਾਰੀ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਚੋਂ ਇੱਕ ਵਿਅਕਤੀ ਤੰਦਰੁਸਤ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੂਜੇ ਰਾਜਾਂ ਤੋਂ 470 ਲੋਕ ਆ ਚੱਕੇ ਹਨ ਜਿਨ੍ਹਾਂ ਚੋਂ 265 ਸ਼ਰਧਾਲੂ ਨਾਂਦੇੜ ਸਾਹਿਬ ਤੋਂ ਪਰਤੇ ਹਨ। ਉਨ੍ਹਾਂ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਦੇ ਵਿੱਚ 1016 ਲੋਕਾਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਚੋਂ 528 ਸੈਂਪਲ ਨੈਗੇਟਿਵ ਹਨ ਤੇ 27 ਪੌਜ਼ੀਟਿਵ ਕੇਸ ਹਨ। ਬਾਕੀ ਸੈਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ABOUT THE AUTHOR

...view details