967 ਸੀਨੀਅਰ ਸਿਟੀਜਨਾਂ ਸਮੇਤ 2998 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ - covid vaccine
ਪਟਿਆਲਾ: ਲੰਘੇ ਦਿਨੀਂ ਜਿਲ੍ਹੇ ਵਿੱਚ 119 ਕੋਵਿਡ ਪੌਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 1287 ਦੇ ਕਰੀਬ ਰਿਪੋਰਟਾਂ ਵਿਚੋਂ 119 ਕੋਵਿਡ ਪੌਜ਼ੀਟਿਵ ਪਾਏ ਗਏ ਹਨ ਜਿਸ ਨਾਲ ਜ਼ਿਲ੍ਹੇ ਵਿੱਚ ਪੌਜ਼ੀਟਿਵ ਕੇਸਾਂ ਦੀ ਗਿਣਤੀ 22147 ਹੋ ਗਈ ਹੈ। ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 212 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19061 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2509 ਹੈ। 4 ਹੋਰ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 582 ਹੋ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇੇ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 2998 ਟੀਕੇ ਲਗਾਏ ਗਏ। ਜਿਨ੍ਹਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 967ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਹੁਣ ਤੱਕ ਕੁੱਲ 48912 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ।