325 ਹੈਰੋਇਨ ਤੇ ਹਥਿਆਰਾਂ ਸਮੇਤ 3 ਕਾਬੂ - ਅੰਮ੍ਰਿਤਸਰ
ਅੰਮ੍ਰਿਤਸਰ: ਜ਼ਿਲ੍ਹੇ ’ਚ ਐੱਸਟੀਐੱਫ ਨੇ ਕਾਰਵਾਈ ਕਰਦੇ ਹੋਏ 320 ਗ੍ਰਾਮ ਹੈਰੋਇਨ ਸਮੇਤ ਵੱਡੀ ਮਾਤਰਾ ਹਥਿਆਰ ਬਰਾਮਦ ਕਰ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਏਆਈਜੀ ਨਿਰਮਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਅਤੇ ਨੀਰਜ ਕੁਮਾਰ ਉਰਫ ਨੀਰਜ ਦੋਵੇਂ ਹੈਰੋਇਨ ਤੇ ਹਥਿਆਰ ਸਪਲਾਈ ਕਰਨ ਦਾ ਕੰਮ ਕਰਦੇ ਹਨ। ਉਹਨਾਂ ਨੇ ਕਿਹਾ ਕਿ ਅਸੀਂ ਇਸ ’ਤੇ ਕਾਰਵਾਈ ਕਰਦੇ ਹੋਏ ਨਾਕਾਬੰਦੀ ਕਰ ਇੱਕ ਕਾਰ ਵਿਚੋਂ 320 ਗ੍ਰਾਮ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।