ਤਲਵੰਡੀ ਸਾਬੋ: ਭਾਰੀ ਮਾਤਰਾ 'ਚ ਲਾਹਣ ਸਣੇ 3 ਕਾਬੂ - countrymade liquor
ਤਲਵੰਡੀ ਸਾਬੋ: ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਤੋਂ ਬਾਅਦ ਹਰਕਤ ਵਿੱਚ ਆਏ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਕਰ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਵੀਰਵਾਰ ਨੂੰ ਤਲਵੰਡੀ ਸਾਬੋ ਪੁਲਿਸ ਨੇ ਥਾਣੇ ਅਧੀਨ ਆਉਂਦੇ 2 ਪਿੰਡਾਂ ਵਿੱਚ ਛਾਪੇਮਾਰੀ ਕਰਕੇ ਕਰੀਬ 300 ਲੀਟਰ ਲਾਹਣ ਅਤੇ 10 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ।