ਬੈਂਕ ‘ਚੋਂ ਚੋਰੀ ਕਰਨ ਵਾਲੇ ਆਏ ਪੁਲਿਸ ਅੜਿੱਕੇ - ਜਾਂਚ ਜਾਰੀ
ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਪਿਛਲੇ ਦਿਨ੍ਹਾਂ ਦੇ ਵਿੱਚ ਚੋਰਾਂ ਦੇ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਯੂਕੋ ਬੈਂਕ ‘ਚ ਸੰਨ੍ਹ ਲਗਾ ਕੇ ਚੋਰੀ ਕਰਨ ਦੀ ਕੀਤੀ ਗਈ ਸੀ। ਇਸ ਮਾਮਲੇ ਦੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ 12 ਬੋਰ ਡਬਲ ਬੈਰਲ ਰਾਈਫਲ, 12 ਕਾਰਤੂਸ ਅਤੇ ਇਕ ਨੈੱਟਵਰਕ ਰਾਊਟਰ ਡਿਵਾਈਸ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਾਂਚ ਦੌਰਾਨ ਹੋਰ ਵੀ ਜ਼ੁਰਮ ਕਰਨ ਦੀ ਗੱਲ ਮੰਨੀ ਹੈ ਤੇ ਜਿੰਨ੍ਹਾਂ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।