ਨਸ਼ੇ ਦੀ ਵੱਡੀ ਖੇਪ ਸਮੇਤ 3 ਕਾਬੂ - ਪੁਲਿਸ ਅਧਿਕਾਰੀ
ਜਲੰਧਰ:ਸਮੇਂ-ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਨਸ਼ੇ ਖਿਲਾਫ਼ ਕਈ ਤਰਾਂ ਦੇ ਕਦਮ ਚੁੱਕੇ ਜਾਂਦੇ ਨੇ ਤੇ ਹੁਣ ਵਧ ਰਹੇ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀਢੀ ਜਾ ਰਹੀ ਹੈ। ਇਸੇ ਮੁਹਿੰਮ ਦੇ ਚੱਲਦੇ ਲਗਾਤਾਰ ਨਸ਼ਾ ਬਰਾਮਦ ਕੀਤਾ ਜਾ ਰਿਹਾ ਹੈ।ਜਲੰਧਰ ‘ਚ ਵੀ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਜਲੰਧਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਇੰਸਪੈਪਕਟਰ ਰਮਨ ਦੀ ਅਗਵਾਈ ਹੇਠ 3 ਮੁਲਜ਼ਮਾਂ ਨੂੰ ਚਰਸ ਦੀ ਵੱਡੀ ਮਾਤਰਾ ਤੇ ਹੋਰ ਕਈ ਤਰਾਂ ਦੇ ਸਮਾਨ ਸਮੇਤ ਗ੍ਰਿਫਤਾਰ ਕੀਤਾ ਗਿਆ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਰਅਸਲ ਇਹ ਚਰਸ ਹਿਮਾਚਲ ਤੋਂ ਲਿਆਂਦੀ ਜਾ ਰਹੀ ਸੀ ਤੇ ਲਿਆਉਣ ਵਾਲੇ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।