ਲੁੱਟ ਖੋਹ ਕਰਨ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ - ਤੇਜ਼ਧਾਰ ਹਥਿਆਰ ਵੀ ਬਰਾਮਦ
ਲੁਧਿਆਣਾ: ਪੁਲਿਸ ਨੇ ਲੁੱਟ ਖੋਹ ਕਰਨ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 1 ਦੋਪਹੀਆ ਵਾਹਨ ਅਤੇ 32 ਬੋਰ ਪਿਸਟਲ, 2 ਜ਼ਿੰਦਾ ਰੌਂਦ ਅਤੇ ਹੋਰ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਮਨਦੀਪ ਵਰਮਾ, ਪੰਕਜ ਯਾਦਵ ਅਤੇ ਉਦੈ ਪ੍ਰਤਾਪ ਵਾਸੀ ਗਿਆਸਪੁਰਾ ਲੁਧਿਆਣਾ ਦੇ ਰੂਪ 'ਚ ਹੋਈ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਤੇ ਉਨ੍ਹਾਂ ਨੇ ਪਿਛਲੇ ਦਿਨੀਂ ਇੱਕ ਵਿਅਕਤੀ ਕੋਲੋਂ ਫਿਰੌਤੀ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ 'ਤੇ ਪਹਿਲਾਂ ਵੀ ਲੁੱਟ ਖੋਹ ਦੇ ਕਈ ਮਾਮਲੇ ਦਰਜ ਹਨ ਜਿਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।