ਲੁਧਿਆਣਾ 'ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
ਜਗਰਾਓਂ: ਜ਼ਿਲ੍ਹਾ ਲੁਧਿਆਣਾ ਦੇ ਜਗਰਾਓ 'ਚ ਇੱਕੋ ਨਾਲ 3 ਮਰੀਜ਼ ਕੋਰੋਨਾ ਪੀੜਤ ਪਾਏ ਜਾਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮੰਜੂ ਸਿੰਗਲਾ ਨਾਂਅ ਦੀ ਬਜ਼ੁਰਗ ਮਹਿਲਾ ਕੋਰੋਨਾ ਪੀੜਤ ਪਾਈ ਗਈ ਸੀ ਅਤੇ ਬਾਅਦ 'ਚ ਉਸ ਦੇ ਪਰਿਵਾਰਕ ਮੈਂਬਰਾਂ ਦਾ ਵੀ ਟੈਸਟ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਪੀੜਤ ਪਾਏ ਗਏ ਹਨ। ਸਿਵਲ ਹਸਪਤਾਲ ਦੇ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਤਿੰਨੋ ਮਰੀਜ਼ ਹਸਪਤਾਲ ਲਿਆਂਦੇ ਗਏ ਹਨ ਜਿੱਥੇ ਓਨ੍ਹਾਂ ਨੂੰ ਮੈਡੀਕਲ ਸੁਵਿਧਾ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ਼ਹਿਰ 'ਚੋਂ ਕੁੱਲ ਪੰਜ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ 'ਚੋਂ 3 ਦੀ ਰਿਪੋਰਟ ਪੌਜ਼ੀਟਿਵ ਆਈ ਹੈ ਅਤੇ ਬਾਕੀ ਦੋ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।