ਗੁਰਦਾਸਪੁਰ 'ਚ 3 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
ਗੁਰਦਾਸਪੁਰ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਕਈ ਸਖ਼ਤ ਕਦਮ ਚੁੱਕ ਰਹੀ ਹੈ। ਇਸ ਦੌਰਾਨ ਹਾਲ ਹੀ ਵਿੱਚ ਹਜ਼ੂਰ ਸਾਹਿਬ ਤੋਂ ਪਰਤੇ ਕਈ ਲੋਕਾਂ ਵਿੱਚ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਇਸੇ ਦਰਮਿਆਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 3 ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ, ਜਿਸ ਤੋਂ ਬਾਅਦ ਇਨ੍ਹਾਂ ਤਿੰਨਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ।