ਅੰਮ੍ਰਿਤਸਰ ਵਿੱਚ ਕੋਰੋਨਾ ਨਾਲ 3 ਮਰੀਜ਼ਾਂ ਦੀ ਹੋਈ ਮੌਤ - COVID-19
ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਅੰਮ੍ਰਿਤਸਰ 'ਚ ਕੋਰੋਨਾ ਨਾਲ ਇੱਕੋਂ ਦਿਨ 'ਚ 3 ਲੋਕਾਂ ਦੀ ਮੌਤਾਂ ਹੋ ਗਈ ਹਨ, ਜਦਕਿ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਤਿੰਨੋਂ ਮਰੀਜ਼ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ ਸਨ। ਜ਼ਿਲ੍ਹੇ 'ਚ ਹੁਣ ਮਰੀਜ਼ਾਂ ਦਾ ਅੰਕੜਾ 589 ਹੋ ਗਿਆ ਹੈ। ਇਨ੍ਹਾਂ 'ਚੋਂ 18 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਤੇ ਜਦਕਿ 390 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।