ਫਰੰਟ ਲਾਇਨ 'ਚ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਬਣਾਏ 3 ਕੁਆਰੰਟਾਈਨ ਸੈਂਟਰ - ਫਤਿਹਗੜ੍ਹ 'ਚ ਬਣਾਏ 3 ਕੁਆਰੰਟੀਨ ਸੈਂਟਰ
ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਫਰੰਟ ਲਾਈਨ ਉੱਤੇ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਪੰਜਾਬ ਦੇ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਵਿੱਚ ਕੁਆਰੰਟਾਈਨ ਸੈਂਟਰ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫਤਿਹਗੜ੍ਹ ਸਾਹਿਬ ਵਿੱਚ ਵੀ ਤਿੰਨ ਕੁਆਰੰਟਾਈਨ ਸੈਂਟਰ ਬਣਾਏ ਗਏ ਹਨ। ਇਹ ਇਸ ਲਈ ਬਣਾਏ ਗਏ ਹਨ ਤਾਂ ਜੋ ਫਰੰਟ ਲਾਈਨ ਉੱਤੇ ਤਾਇਨਾਤ ਪੁਲਿਸ ਮੁਲਾਜ਼ਮ ਜੇ ਕਿਸੇ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਉਸਦੀ ਰਿਪੋਰਟ ਆਉਣ ਤੱਕ ਉਸ ਨੂੰ ਕੁਆਰੰਟਾਈਨ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਅਮਨੀਤ ਕੌਂਡਲ ਨੇ ਦਿੱਤੀ ਹੈ।