ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ 2 ਪੌਜ਼ੀਟਿਵ ਮਾਮਲੇ ਆਉਣ ਤੋਂ ਬਾਅਦ 3 ਪਿੰਡ ਸੀਲ - ਕੋਵਿਡ-19
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਬੀਤੇ ਦਿਨੀਂ 2 ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੌਜ਼ੀਟਿਵ ਮਾਮਲੇ ਆਉਣ ਤੋਂ ਬਾਅਦ 3 ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾਕਟਰ ਐਨਕੇ ਅਗਰਵਾਲ ਨੇ ਦੱਸਿਆ ਕਿ ਦੋਵੇਂ ਮਹਿਲਾਵਾਂ ਜ਼ਿਲ੍ਹੇ ਵਿੱਚ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁੱਝ ਸਮਾਂ ਰਹੀਆਂ ਸਨ।