ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ 'ਚ ਮਨਾਇਆ ਦਸ਼ਮ ਪਿਤਾ ਦਾ 353ਵਾਂ ਪ੍ਰਕਾਸ਼ ਪੂਰਬ - ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ
ਮਲੋਟ ਦੇ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸਾਹਿਬ ਚਰਨ ਕਮਲ ਭੋਰਾ ਸਾਹਿਬ 'ਚ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੂਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਢਾਡੀ ਜੱਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੇਵਾਦਾਰ ਬਲਜੀਤ ਸਿੰਘ ਨੇ ਨੌਜਵਾਨ ਪੀੜੀ ਅਤੇ ਆਉਣ ਵਾਲੀ ਪੀੜੀ ਨੂੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿੰਘ ਸੱਜ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਅਪੀਲ ਕੀਤੀ।