ਪਟਿਆਲਾ ਵਿੱਚ ਵਿਅਕਤੀ ਦੀ ਮੌਤ ਮਗਰੋਂ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਪਟਿਆਲਾ ਨਿਊਜ਼ ਅਪਡੇਟ
ਪਟਿਆਲਾ: ਸੂਬੇ 'ਚ ਕੋਰੋਨਾ ਸੰਕਟ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਤੱਕ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1400 ਤੋ ਪਾਰ ਹੋ ਚੁੱਕਾ ਹੈ। ਪਟਿਆਲਾ 'ਚ ਕੋਰੋਨਾ ਵਾਇਰਸ ਦੇ ਨਾਲ ਦੂਜੀ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸਿਵਲ ਸਰਜਨ ਨੇ ਸ਼ਹਿਰ 'ਚ ਕੋਰੋਨਾ ਨਾਲ ਦੂਜੀ ਮੌਤ ਹੋਣ ਬਾਰੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਅਮਨ ਨਗਰ ਦੇ 39 ਸਾਲਾ ਇੱਕ ਵਿਅਕਤੀ ਦੀ ਮਾਤਾ ਕੌਸ਼ਲਯਾ ਹਸਪਤਾਲ 'ਚ ਜ਼ੇਰੇ ਇਲਾਜ ਦੌਰਾਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪਰਿਵਾਰ ਦੇ ਸ਼ੱਕ ਜ਼ਾਹਿਰ ਕਰਨ ਤੋਂ ਬਾਅਦ ਮ੍ਰਿਤਕ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜੋ ਕਿ ਪੌਜ਼ੀਟਿਵ ਆਇਆ ਹੈ। ਮ੍ਰਿਤਕ ਦੀ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ ਪੂਰੇ ਇਲਾਕੇ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਸੀਲ ਕਰ ਦਿੱਤਾ ਗਿਆ ਤੇ ਸਿਹਤ ਵਿਭਾਗ ਵੱਲੋਂ ਮ੍ਰਿਤਕ ਦੇ ਪਰਿਵਾਰ ਸਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ।